Show my ad here

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸੁਵਿਧਾ ਸੈਂਟਰ ਦਾ ਉਦਘਾਟਨ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸੁਵਿਧਾ ਸੈਂਟਰ ਦਾ ਉਦਘਾਟਨ

ਹੁਸ਼ਿਆਰਪੁਰ, 31 ਦਸੰਬਰ:
ਸੁਵਿਧਾ ਕੇਂਦਰਾਂ ਰਾਹੀਂ ਪੰਜਾਬ ਸਰਕਾਰ ਵੱਲੋਂ ਸੇਵਾ ਅਧਿਕਾਰ ਐਕਟ 2011 ਤਹਿਤ ਇੱਕ ਹੀ ਥਾਂ ਤੇ ਵੱਖ-ਵੱਖ ਵਿਭਾਗਾਂ ਸਬੰਧੀ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਜਮੀਨ ਪੱਧਰ ਦੀ ਇਮਾਰਤ ਤੇ ਨਵੇਂ ਬਣੇ ਸੁਵਿਧਾ ਸੈਂਟਰ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਢਾਕਾ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬੇਹਤਰ ਅਤੇ ਨਿਰਧਾਰਤ ਸਮੇਂ ਵਿੱਚ ਸੇਵਾਵਾਂ ਦੇਣ ਲਈ ਜ਼ਿਲ੍ਹਾ ਪੱਧਰੀ ਬਣਾਏ ਗਏ ਸੁਵਿਧਾ ਸੈਂਟਰ ਵਿੱਚ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ 8 ਕਾਊਂਟਰ ਬਣਾਏ ਗਏ ਹਨ ਜਦ ਕਿ ਬਾਕੀ ਨਿਰਧਾਰਤ ਸੇਵਾਵਾਂ ਲਈ 16 ਕਾਉਂਟਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਬਣਾਏ ਗਏ ਸੁਵਿਧਾ ਸੈਂਟਰ ਵਿੱਚ ਕਾਉਂਟਰਾਂ ਦੇ ਵਾਧੇ ਨਾਲ ਲੋਕਾਂ ਨੂੰ ਆਪਣੀਆਂ ਸੇਵਾਵਾਂ ਲੈਣ ਲਈ ਲੰਬੀਆਂ ਲਾਈਨਾਂ ਵਿੱਚ ਨਹੀਂ ਲੱਗਣਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਆਧੁਨਿਕ ਪੱਧਰ ਦੇ ਸੁਵਿਧਾ ਸੈਂਟਰ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਲੋਕਾਂ ਲਈ ਬੈਠਣ ਦੇ ਉਚਿਤ ਪ੍ਰਬੰਧ ਦੇ ਨਾਲ ਟੋਕਨ ਸਿਸਟਮ ਰਾਹੀਂ ਸੇਵਾਵਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਟਰਾਂਸਪੋਰਟ ਸੇਵਾਵਾਂ ਜਿਸ ਵਿੰਚ ਗੱਡੀਆਂ ਦੀ ਰਜਿਸਟਰੇਸ਼ਨ, ਡਰਾਈਵਿੰਗ ਲਾਇਸੰਸ, ਗੱਡੀਆਂ ਦੇ ਚਲਾਨ, ਪਰਮਿੱਟ ਆਦਿ ਕੰਮਾਂ ਦੇ ਨਿਪਟਾਰੇ 8 ਕਾਊਂਟਰਾਂ ਤੋਂ ਆਸਾਨੀ ਹੋ ਸਕਣਗੇ। ਇਸ ਤੋਂ ਇਲਾਵਾ ਲੋਕਾਂ ਦੀ ਸੁਵਿਧਾ ਲਈ ਬਿਜਲੀ ਦਾ ਬਿਲ ਵੀ ਸੁਵਿਧਾ ਸੈਂਟਰ ਵਿਖੇ ਹੀ ਜਮ੍ਹਾਂ ਕਰਵਾਏ ਜਾਣ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਅਧਿਕਾਰ ਐਕਟ ਤਹਿਤ 42 ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਅਸਲਾ ਲਾਇਸੰਸ, ਕਾਊਂਟਰ ਸਾਈਨ, ਹਲਫੀਆ ਬਿਆਨ ਤਸਦੀਕ ਕਰਨਾ, ਜਨਮ ਅਤੇ ਮੌਤ ਸਰਟੀਫਿਕੇਟ, ਲੇਟ ਜਨਮ ਅਤੇ ਮੌਤ ਦੇ ਅੰਦਰਾਜ, ਐਗਰੀਕਲਚਰ ਲਾਇਸੰਸ, ਆਧਾਰ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀਆਂ, ਰਿਹਾਇਸ਼ੀ, ਰੂਰਲ, ਬੈਕਵਰਡ ਏਰੀਆ ਆਦਿ ਦੇ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਹਲਫੀਆ ਬਿਆਨ, ਨਿਸ਼ਾਨਦੇਹੀਆਂ ਆਦਿ ਵਰਗੀਆਂ ਸੇਵਾਵਾਂ ਆਮ ਲੋਕਾਂ ਨੂੰ ਸਿੰਗਲ ਵਿੰਡੋ ਸਿਸਟਮ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਢਾਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾ ਦਾ ਅਧਿਕਾਰ ਐਕਟ ਨੂੰ ਮੁਕੰਮਲ ਰੂਪ ਵਿੱਚ ਦਿਹਾਤੀ ਖੇਤਰਾਂ ਵਿੱਚ ਵੀ ਸੰਗਠਿਤ ਸੇਵਾ ਪ੍ਰਦਾਨ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਦਾ ਮੰਤਵ ਦਿਹਾਤੀ ਅਤੇ ਸ਼ਹਿਰੀ ਖੇਤਰ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਆਰ.ਟੀ.ਐਸ. ਸੇਵਾਵਾਂ ਨੂੰ ਦੂਰ-ਦੁਰਾਡੇ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਨੇੜੇ ਮੁਹੱਈਆ ਕਰਾਉਣਾ ਹੈ।
ਸੁਵਿਧਾ ਸੈਂਟਰ ਦਾ ਉਦਘਾਟਨ ਕਰਨ ਸਮੇਂ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿਘ, ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਜੀਤ ਕੌਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

NEWS ID : 329 | 31 Dec 2014 | By : Jaspreet Singh Gahir
Other NEWS :
Shere This News On :
facebook twitter google+ share email delicious reddit digg stumbleupon
Comments

No Access (Please Login To Comment)

Show my ad here
Show my ad here
© 2024 gsnews.in