Show my ad here

ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਣ ਸੂਦ ਨੇ ਅੱਜ ਪਿੰਡ ਮਹਿਲਾਂਵਾਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 15.50 ਲੱਖ ਰੁਪਏ ਦੇਣ ਮੌਕੇ ਦਿੱਤੀ।

ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਣ ਸੂਦ ਨੇ ਅੱਜ ਪਿੰਡ ਮਹਿਲਾਂਵਾਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 15.50 ਲੱਖ ਰੁਪਏ ਦੇਣ ਮੌਕੇ ਦਿੱਤੀ।

ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ 58 ਪਿੰਡਾਂ \'ਚ ਵਿਕਾਸ ਕਾਰਜ ਕਰਵਾਉਣ ਲਈ 2.25 ਕਰੋੜ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਣ ਸੂਦ ਨੇ ਅੱਜ ਪਿੰਡ ਮਹਿਲਾਂਵਾਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 15.50 ਲੱਖ ਰੁਪਏ ਦਾ ਚੈÎÎੱਕ ਦੇਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਫ਼ੰਡ ਮੁਹੱਈਆ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸ਼ਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਲਈ ਵੀ 1.50 ਕਰੋੜ ਰੁਪਏ ਦਾ ਚੈÎÎੱਕ ਪਿਛਲੇ ਦਿਨੀਂ ਦਿੱਤਾ ਗਿਆ ਹੈ, ਜਿਸ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਾਂਗ ਪਿੰਡਾਂ \'ਚ ਵੀ ਸੋਲਰ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ ਰਹਿੰਦੇ ਵਿਕਾਸ ਕਾਰਜ ਵੀ ਪਹਿਲ ਦੇ ਆਧਾਰ \'ਤੇ ਕਰਵਾਏ ਜਾਣਗੇ।
ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਸ਼ਿਵ ਸੂਦ, ਉਪ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਵਿਜੇ ਪਠਾਣੀਆਂ ਨੇ ਵੀ ਇਸ ਮੌਕੇ \'ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਾਰੇ ਜਾਣਕਾਰੀ ਦਿੱਤੀ। ਪਿੰਡ ਦੇ ਸਰਪੰਚ ਤਰਸੇਮ ਲਾਲ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤਿਆਂ ਨੂੰ ਜੀ ਆਇਆਂ ਕਹਿੰਦਿਆਂ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਦੀ ਮੰਗ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ \'ਤੇ ਸਾਬਕਾ ਪੰਚ ਸਰਵਣ ਰਾਮ, ਪੰਡਿਤ ਚੰਦਰ ਸੇਖਰ ਤਿਵਾੜੀ ਰਾਮ ਦੇਵ ਯਾਦਵ, ਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਅਜਮੇਰ ਸਿੰਘ ਪਠਾਣੀਆਂ, ਰਾਮ ਸਿੰਘ, ਤੇਜਾ ਸਿੰਘ, ਗੁਰਦੇਵ ਸਿੰਘ, ਦੁਰਗਾ ਦਾਸ, ਰਜਿੰਦਰ ਕੁਮਾਰ, ਅੰਜੂ ਬਾਲਾ ਅਤੇ ਪਿੰਡ ਵਾਸੀ ਵੱਡੀ ਗਿਣਤੀ \'ਚ ਸ਼ਮਿਲ ਸਨ।

NEWS ID : 331 | 05 Jan 2015 | By : Jaspreet Singh Gahir
Other NEWS :
Shere This News On :
facebook twitter google+ share email delicious reddit digg stumbleupon
Comments

No Access (Please Login To Comment)

Show my ad here
Show my ad here
© 2024 gsnews.in