Show my ad here

ਭਰੂਣ ਹੱਤਿਆ ਰੋਕਣ ਲਈ ਸਮਾਜਿਕ ਚੇਤਨਤਾ ਦੀ ਲੋੜ

ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੀ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਜਲੰਧਰ ਇਕਾਈ ਵੱਲੋਂ ਅੰਮ੍ਰਿਤਸਰ ਇਕਾਈ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੇ ਆਂਗਣਵਾੜੀ ਸੈਂਟਰ ਵਿੱਚ ਸਮਾਜਿਕ ਕੁਰੀਤੀਆਂ ਵਿਰੁੱਧ ਅਤੇ ਸਰਕਾਰ ਦੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਖੇਤਰੀ ਪ੍ਰਚਾਰ ਇਕਾਈ ਜਲੰਧਰ ਦੇ ਸਹਾਇਕ ਨਿਰਦੇਸ਼ਕ ਸ੍ਰੀ ਆਰ ਐਲ ਨੇਗੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਚੱਬੇਵਾਲ ਦੇ ਸਰਪੰਚ ਸ੍ਰੀ ਸ਼ਿਵਰੰਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਖੇਤਰੀ ਪ੍ਰਚਾਰ ਅਧਿਕਾਰੀ ਅੰਮ੍ਰਿਤਸਰ ਸ੍ਰੀਮਤੀ ਗਗਨਦੀਪ ਕੌਰ ਦੇਵਗਨ ਨੇ ਸਵੱਛ ਭਾਰਤ ਮਿਸ਼ਨ ਵਿਸ਼ੇ ਤੇ ਬੋਲਦਿਆਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਨਾਲ ਜਿਥੇ ਵਾਤਾਵਰਣ ਸਾਫ਼-ਸੁਥਰਾ ਅਤੇ ਸੁੰਦਰ ਪ੍ਰਤੀਤ ਹੁੰਦਾ ਹੈ, ਉਥੇ ਦੇਸ਼ਾਂ-ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਸੈਲਾਨੀਆਂ ਲਈ ਵੀ ਇਹ ਹੋਰ ਵਧੇਰੇ ਆਕਰਸ਼ਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਅਮਲੀ ਜਾਮਾ ਪਹਿਨਾਇਆ ਜਾ ਸਕਦਾ ਹੈ।
ਇਸ ਮੌਕੇ ਬੇਟੀ ਬਚਾਓ-ਬੇਟੀ ਪੜਾਓ ਵਿਸ਼ੇ ਤੇ ਬੋਲਦਿਆਂ ਸਰਕਲ ਸੁਪਰਵਾਈਜ਼ਰ ਸ੍ਰੀ ਰਾਜ ਰਾਣੀ ਨੇ ਕਿਹਾ ਕਿ ਜਿਥੇ ਭਰੂਣ ਹੱਤਿਆ ਇੱਕ ਸਮਾਜਿਕ ਬੁਰਾਈ ਹੈ, ਉਥੇ ਇਹ ਇੱਕ ਘੌਰ ਪਾਪ ਵੀ ਹੈ। ਇਸ ਨੂੰ ਖਤਮ ਕਰਨ ਲਈ ਸਮਾਜਿਕ ਚੇਤਨਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੇਟੀ ਨੂੰ ਪੜਾਉਣ ਨਾਲ ਪੂਰੀ ਕੁਲ ਹੀ ਸਿਖਿਅਤ ਹੋ ਜਾਂਦੀ ਹੈ। ਮਾਪਿਆਂ ਨੂੰ ਲੜਕੀਆਂ ਦੀ ਪੜਾਈ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ ਤਾਂ ਜੋ ਅਨਪੜਤਾ ਨਾਲ ਪੈਦਾ ਹੁੰਦਾ ਸਮਾਜਿਕ ਖੱਪਾ ਜੋ ਕਿ ਆਰਥਿਕ ਪਾੜੇ ਦਾ ਰੂਪ ਧਾਰਨ ਕਰਦਾ ਹੈ ਤੋਂ ਬਚਾਓ ਕੀਤਾ ਜਾ ਸਕੇ। ਸ੍ਰੀ ਆਰ ਐਲ ਨੇਗੀ ਨੇ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਬਾਰੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਦਾ ਐਲਾਨ 15 ਅਗਸਤ ਨੂੰ ਲਾਲ ਕਿਲੇ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਸੀ ਅਤੇ ਦੇਸ਼ ਭਰ ਵਿੱਚ 28 ਅਗਸਤ ਨੂੰ ਲਾਗੂ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਜ਼ਿਆਦਾ ਲਾਭ ਪਿੰਡਾਂ ਨੂੰ ਮਿਲਣਾ ਹੈ ਕਿਉਂਕਿ ਜਿਨ੍ਹਾਂ 42 ਫੀਸਦੀ ਘਰਾਂ ਦੇ ਕੋਈ ਬੈਂਕ ਖਾਤੇ ਨਹੀਂ ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਪਿੰਡਾਂ ਵਿੱਚ ਰਹਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਵਿੱਚ 22 ਫੀਸਦੀ ਲੋਕ ਜਿਹੜੇ ਗਰੀਬੀ ਦੀ ਰੇਖਾ ਤੋਂ ਹੇਠਾਂ ਹਨ, ਉਨ੍ਹਾਂ ਵਿੱਚ ਵੀ ਜ਼ਿਆਦਾ ਗਿਣਤੀ ਪੇਂਡੂ ਲੋਕਾਂ ਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਅਤੇ ਪ੍ਰਾਂਤਾਂ ਦੀਆਂ ਸਰਕਾਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਦਿੱਤੀਆਂ ਜਾਂਦੀਆਂ ਸਬਸਿਡੀਆਂ, ਪੈਨਸ਼ਨਾਂ ਤੇ ਵਜੀਫ਼ੇ ਲੈਣ ਲਈ ਹਰ ਘਰ ਨੂੰ ਬੈਂਕ ਨਾਲ ਜੋੜਿਆ ਗਿਆ ਹੈ। ਸ੍ਰੀ ਨੇਗੀ ਨੇ ਸੈਮੀਨਾਰ ਵਿੱਚ ਹਾਜ਼ਰ ਪਿੰਡ ਦੀਆਂ ਬੀਬੀਆਂ ਅਤੇ ਵੱਡੀ ਗਿਣਤੀ ਵਿੱਚ ਪੁੱਜੀਆਂ ਆਂਗਣਵਾੜੀ ਵਰਕਰਾਂ ਨੂੰ ਸਰਕਾਰ ਦੇ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਪੂਰਾ ਯੋਗਦਾਨ ਪਾਉਣ ਦਾ ਸਦਾ ਦਿੱਤਾ। ਇਸ ਮੌਕੇ ਬੁਲਾਰਿਆਂ ਨੂੰ ਵਿਭਾਗ ਵੱਲੋਂ ਯਾਦਗਾਰੀ ਚਿੰਨ ਦਿੱਤੇ ਗਏ।

NEWS ID : 344 | 09 Jan 2015 | By : Jaspreet Singh Gahir
Other NEWS :
Shere This News On :
facebook twitter google+ share email delicious reddit digg stumbleupon
Comments

No Access (Please Login To Comment)

Show my ad here
Show my ad here
© 2024 gsnews.in